ਰੋਜ਼ਾਨਾ ਮਰਯਾਦਾ

 

 

ੴ ਸਤਿਗੁਰ ਪ੍ਰਸਾਦਿ

ਸੱਚ-ਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਜੀ ਦੀ  ਪਵਿੱਤਰ ਮਰਯਾਦਾ

(15 April to 14 June)

  • ਕਿਵਾੜ ਖੁਲ੍ਹਣ ਦਾ ਸਮਾਂ
02-15 a.m.
  • ਕੀਰਤਨ ਆਰੰਭ ਅੰਮ੍ਰਿਤ ਵੇਲੇ
02-15 a.m.
  • ਆਸਾ ਦੀ ਵਾਰ ਦਾ ਕੀਰਤਨ ਆਰੰਭ
03-15 a.m.
  • ਪਾਲਕੀ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਚੱਲਣ ਦਾ ਸਮਾਂ
04-15 a.m.
  • ਪਹਿਲਾਂ ਹੁਕਮਨਾਮਾ
04-45 a.m.
  • ਪਹਿਲੀ ਅਰਦਾਸ
05-15 a.m.
  • ਸ੍ਰੀ ਆਸਾ ਜੀ ਦੀ ਵਾਰ ਦੀ ਸਮਾਪਤੀ
06-15 a.m.
  • ਦੂਸਰੀ ਅਰਦਾਸ ਤੇ ਹੁਕਮਨਾਮਾ
06-30 a.m.
  • ਸ਼ਾਮ ਨੂੰ ਸੋਦਰੁ, ਰਹਰਾਸਿ ਸਾਹਿਬ ਦਾ ਪਾਠ ਸੂਰਜ ਛਿਪਣ ਉਪੰ੍ਰਤ ਸ਼ੁਰੂ ਹੁੰਦਾ ਹੈ
  • ਹੁਕਮਨਾਮਾ ਰਾਤ ਨੂੰ ਸਮਾਪਤੀ ਸਮੇਂ
10-15 p.m.
  • ਸ੍ਰੀ ਹਰਿਮੰਦਰ ਸਾਹਿਬ ਤੋਂ ਪਾਲਕੀ ਸਾਹਿਬ ਚੱਲਣ ਦਾ ਸਮਾਂ
10-30 p.m.
  • ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣ ਦਾ ਸਮਾਂ
10-45 p.m.
  • ੍ਰੀ ਹਰਿਮੰਦਰ ਸਾਹਿਬ ਜੀ ਦੇ ਕਿਵਾੜ ਖੁਲ੍ਹਣ ਤੋਂ ਲੈ ਕੇ ਸਮਾਪਤੀ ਤੱਕ ਅਖੰਡ ਕੀਰਤਨ ਹੁੰਦਾ ਰਹਿੰਦਾ ਹੈ।
  • ਰਾਤ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਸਵਾਰੀ ਜਾਣ ਉਪਰੰਤ ਇਕ ਘੰਟਾ ਸੇਵਾ ਤੇ ਸਫਾਈ ਆਦਿ ਉਪਰੰਤ ਇਸ਼ਨਾਨ  ਕਰਾਉਣ ਦੀ ਸੇਵਾ ਸ਼ਰਧਾਲੂ,ਸੇਵਾਦਾਰਾਂ ਦੇ ਸਹਿਯੋਗ ਨਾਲ ਕਰਦੇ ਹਨ ।
  • ਇਸ਼ਨਾਨ ਸਮੇਂ ਮਿਲ ਕੇ ਪ੍ਰੇਮੀ ਇਸ਼ਨਾਨ ਕਰਾਉਂਦੇ ਹਨ ਅਤੇ ਨਾਲ ਬੜੇ ਹੀ ਪ੍ਰੇਮ ਸਹਿਤ ਰਸ-ਭਿੰਨੀ ਸੁਰ ਵਿਚ  ਗੁਰਬਾਣੀ ਦੇ ਸ਼ਬਦ ਗਾਇਨ ਕਰਦੇ ਹਨ । ਇਸ਼ਨਾਨ ਆਦਿ ਦੀ ਸੇਵਾ ਕਰਾਉਣ ਉਪਰੰਤ ਵਿਛਾਈਆਂ  ‘ਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦਾ ਸਿੰਘਾਸਨ ਸਜਾ ਕੇ ਅਰਦਾਸ ਹੁੰਦੀ ਹੈ ਤੇ ਕੜਾਹ  ਪ੍ਰਸ਼ਾਦਿ ਦੀ ਦੇਗ ਵਰਤਦੀ ਹੈ । ਫਿਰ ਤਿੰਨ-ਪਹਿਰੇ ਦੀ ਚੌਂਕੀ ਦਾ ਕੀਰਤਨ ਆਰੰਭ ਹੁੰਦਾ ਹੈ ।
 
  • ਸ੍ਰੀ ਹਰਿਮੰਦਰ ਸਾਹਿਬ ਜੀ ਦੀ ਵਿਚਾਲੇ ਦੀ ਛੱਤ ਅਤੇ ਗੁੰਬਦ ਵਿਚ ਹਰ ਵਕਤ ਅਖੰਡ ਪਾਠ ਚਲਦੇ ਹਨ, ਜਿਨ੍ਹਾਂ ਦਾ ਵਾਰੀ ਨਾਲ ਰੋਜ਼ਾਨਾ ਇਕ ਅਖੰਡ ਪਾਠ ਦਾ ਭੋਗ ਪੈਂਦਾ ਹੈ ।