ਅੰਮ੍ਰਿਤਸਰ 8 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਵਿਚ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗੁਰਦੁਆਰਾ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਲਿਆ। ਇਸ ਮੌਕੇ ਸੰਗਤ ਨਾਲ ਸ਼ਹੀਦ ਭਾਈ ਮਨੀ ਸਿੰਘ ਦਾ ਇਤਿਹਾਸ ਸਾਂਝਾ ਕਰਦਿਆਂ ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਸ਼ਹੀਦ ਭਾਈ ਮਨੀ ਸਿੰਘ ਸਿੱਖ ਕੌਮ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਜੀ ਨੇ ਸਿੱਖੀ ਦੀ ਚੜ੍ਹਦੀ ਕਲਾ ਲਈ ਸ਼ਹਾਦਤ ਦੇਣੀ ਤਾਂ ਪ੍ਰਵਾਨ ਕੀਤੀ, ਪਰੰਤੂ ਦੁਸ਼ਮਣ ਦੀ ਈਨ ਨਾ ਮੰਨੀ। ਉਨ੍ਹਾਂ ਸੰਗਤ ਨੂੰ ਪ੍ਰੇਰਣਾ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸ਼ਹੀਦ ਭਾਈ ਮਨੀ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਉਣ ਅਤੇ ਬਾਣੀ ਅਤੇ ਬਾਣੇ ਦੇ ਧਾਰਨੀ ਬਨਾਉਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਸ. ਭਗਵੰਤ ਸਿੰਘ ਸਿਆਲਕਾ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਸ. ਪਲਵਿੰਦਰ ਸਿੰਘ ਚਿੱਟਾ, ਵਧੀਕ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਇਕਬਾਲ ਸਿੰਘ ਮੁਖੀ ਤੇ ਸ. ਨਿਸ਼ਾਨ ਸਿੰਘ, ਇੰਚਾਰਜ ਸ. ਨਿਰਵੈਲ ਸਿੰਘ, ਸ. ਮਨਜੀਤ ਸਿੰਘ, ਸ. ਗੁਰਨਾਮ ਸਿੰਘ, ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ ਅਤੇ ਹੋਰ ਮੌਜੂਦ ਸਨ।