ਅੰਮ੍ਰਿਤਸਰ, 31 ਮਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਯੋਗ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ, ਗੋਲਡਨ ਟੈਂਪਲ ਕਲੌਨੀ, ਸੁਲਤਾਨਵਿੰਡ ਰੋਡ, ਸ੍ਰੀ ਅੰਮ੍ਰਿਤਸਰ ਵਿਖੇ ਸਕੂਲੀ ਬੱਚਿਆਂ ਲਈ ਦੰਦਾਂ ਦਾ ਫ਼੍ਰੀ ਮੈਡੀਕਲ ਕੈਂਪ ਲਗਾਇਆ ਗਿਆ। ਮੈਡੀਕਲ ਕੈਂਪ ਦੀ ਸ਼ੁਰੂਆਤ ਮੌਕੇ ਸ੍ਰੋਮਣੀ ਕਮੇਟੀ ਦੇ ਸਹਾਇਕ ਡਾਇਰੈਕਟਰ ਪਿੰ੍ਰਸੀਪਲ ਸਤਵੰਤ ਕੌਰ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ।

ਇਸ ਮੌਕੇ ਡਾ. ਪੁਸ਼ਪਿੰਦਰ ਕੌਰ, ਡਾ. ਸੁਧੀਰ ਚੌਧਰੀ, ਡਾ. ਨੀਰਜ ਛਾਬੜਾ ਨੇ ਸਾਂਝੇ ਤੌਰ ‘ਤੇ ਛੇਵੀਂ ਤੋਂ ਲੈ ਕੇ ਦਸਵੀਂ ਕਲਾਸ ਦੇ ਬੱਚਿਆਂ ਦੇ ਦੰਦਾਂ ਦਾ ਚੈੱਕ ਅੱਪ ਕੀਤਾ। ਇਸ ਮੌਕੇ ਇਸਤਰੀ ਰੋਗਾਂ ਦੇ ਮਾਹਿਰ ਡਾ. ਰਾਜ ਕੁਮਾਰੀ ਸਿਨਹਾ ਨੇ ਵਿਦਿਆਰਥਣਾਂ ਨੂੰ ਹਾਰਮੋਨਲ ਦੀ ਤਬਦੀਲੀ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਮੁੱਖ ਮਹਿਮਾਨ ਪ੍ਰਿੰਸੀਪਲ ਸਤਵੰਤ ਕੌਰ ਨੇ ਸਕੂਲ ਵਿਖੇ ਬੱਚਿਆਂ ਦੇ ਚੈਕਅੱਪ ਲਈ ਲਗਾਏ ਦੰਦਾਂ ਦੇ ਕੈਂਪ ਨੂੰ ਸ਼ਲਾਘਾਯੋਗ ਕਦਮ ਦੱਸਦਿਆਂ ਸਕੂਲ ਦੇ ਪ੍ਰਬੰਧਕਾਂ ਵੱਲਂ ਵਧੀਆ ਉਪਰਾਲਾ ਦੱਸਿਆ ਅਤੇ ਆਏ ਹੋਏ ਡਾਕਟਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੇ ਪਿੰ੍ਰਸੀਪਲ ਚਰਨਜੀਤ ਕੌਰ ਸਮੇਤ ਸਕੂਲ ਸਟਾਫ਼ ਹਾਜ਼ਰ ਸਨ।