ਸੰਗਤਾਂ ਵੱਲੋਂ ਕੀਤਾ ਗਿਆ ਭਰਵਾਂ ਸਵਾਗਤ


ਅੰਮ੍ਰਿਤਸਰ ੧੫ ਅਪ੍ਰੈਲ (        ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼-ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੀਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸਜਾਏ ਗਏ ਇਸ ਨਗਰ ਕੀਰਤਨ ਵਿੱਚ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ‘ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਕਰ ਰਹੇ ਸਨ।ਇਸ ਮੌਕੇ ਧਾਰਮਿਕ ਸਭਾ-ਸੁਸਾਇਟੀਆਂ, ਸ਼ਬਦੀ ਜਥਿਆਂ, ਗੱਤਕਾ ਪਾਰਟੀਆਂ, ਵੱਖ-ਵੱਖ ਸਕੂਲਾਂ ਦੇ ਬੱਚਿਆਂ, ਬੈਂਡ ਪਾਰਟੀਆਂ ਅਤੇ ਵੱਡੀ ਗਿਣਤੀ ‘ਚ ਸੰਗਤਾਂ ਨੇ ਸਤਿਨਾਮੁ ਵਾਹਿਗੁਰੂ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ।
ਇਸ ਤੋਂ ਇਲਾਵਾ ਨਗਰ ਕੀਰਤਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਤੇ ਅਧਿਕਾਰੀਆਂ ਸਮੇਤ ਸਮੁੱਚੇ ਸਟਾਫ ਨੇ ਹਾਜ਼ਰੀ ਭਰੀ, ਜਿਨ੍ਹਾਂ ਵਿੱਚ ਭਾਈ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ, ਸ. ਸਵਿੰਦਰ ਸਿੰਘ ਸੱਭਰਵਾਲ ਮੈਂਬਰ ਸ਼੍ਰੋਮਣੀ ਕਮੇਟੀ, ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਨਿੱਜੀ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸ. ਗੁਰਿੰਦਰ ਸਿੰਘ ਮੈਨੇਜਰ ਸਰਾਵਾਂ, ਸ. ਕੁਲਵਿੰਦਰ ਸਿੰਘ ‘ਰਮਦਾਸ’, ਸ. ਜਗਜੀਤ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਹਰਜਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਸ. ਗੁਰਮੀਤ ਸਿੰਘ ਬੁੱਟਰ ਮੀਤ ਸਕੱਤਰ, ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ ਤੇ ਸ. ਹਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਜਸਵਿੰਦਰ ਸਿੰਘ ਦੀਪ, ਸ. ਕਰਮਬੀਰ ਸਿੰਘ ਕਿਆਮਪੁਰ ਤੇ ਸ. ਬਲਕਾਰ ਸਿੰਘ ਜੌੜਾ ਇੰਚਾਰਜ ਆਦਿ ਸ਼ਾਮਲ ਸਨ।


ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸਰਾਂ ਗੁਰੂ ਰਾਮਦਾਸ ਤੋਂ ਚੌਂਕ ਪਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੋਨੀ, ਹਵੇਲੀ ਅਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਕਣਕ ਮੰਡੀ, ਚਾਵਲ ਮੰਡੀ, ਚੌਂਕ ਭਾਈ ਮਤੀ ਦਾਸ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਦਰਸ਼ਨੀ ਡਿਉੜੀ, ਬਜ਼ਾਰ ਮਾਈ ਸੇਵਾਂ, ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ।
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ੧੬ ਅਪ੍ਰੈਲ ਨੂੰ ਪ੍ਰਕਾਸ਼ ਗੁਰਪੁਰਬ ਵਾਲੇ ਦਿਨ ਅੰਮ੍ਰਿਤ ਵੇਲੇ ਸ੍ਰੀ ਆਸਾ ਜੀ ਦੀ ਵਾਰ ਦੇ ਭੋਗ ਉਪਰੰਤ ਸਵੇਰੇ ੮ ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਚਾਰੇ ਪਵਿੱਤਰ ਮੁਖਵਾਕ ਦੀ ਕਥਾ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਵੇਗੀ।ਉਪਰੰਤ ਦੇਰ ਰਾਤ ਤੀਕ ਧਾਰਮਿਕ ਦੀਵਾਨ ਸੱਜਣਗੇ ਜਿਸ ਵਿੱਚ ਭਾਈ ਬਖਸ਼ੀਸ਼ ਸਿੰਘ, ਭਾਈ ਜਗਦੀਪ ਸਿੰਘ, ਭਾਈ ਸਿਮਰਨਜੀਤ ਸਿੰਘ ਤੇ ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਗੁਰਇਕਬਾਲ ਸਿੰਘ, ਭਾਈ ਪੁਨੀਤ ਸਿੰਘ ਤੇ ਭਾਈ ਅਮਨਦੀਪ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਭਾਈ ਸੁਰਿੰਦਰ ਸਿੰਘ ਅਰੋੜਾ, ਭਾਈ ਸਤਬੀਰ ਸਿੰਘ ਚੋਜੀ, ਭਾਈ ਗੁਰਵਿੰਦਰ ਸਿੰਘ, ਭਾਈ ਜਸਬੀਰ ਸਿੰਘ, ਭਾਈ ਪਰਮਿੰਦਰ ਸਿੰਘ ਪ੍ਰੇਮੀ, ਭਾਈ ਦਵਿੰਦਰ ਸਿੰਘ ਨਿਰਮਾਣ, ਭਾਈ ਕੁਲਜੀਤ ਸਿੰਘ ਨੈਰੋਬੀ, ਸੰਤ ਸੁਰਿੰਦਰ ਸਿੰਘ ਮਿੱਠੇ ਟਿਵਾਣੇ ਵਾਲੇ, ਭਾਈ ਹਰਜਿੰਦਰ ਸਿੰਘ ਬੱਗਾ ਆਦਿ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।