[embedyt] https://www.youtube.com/watch?v=xzxRS9G7qoo[/embedyt]

ਅੰਮ੍ਰਿਤਸਰ, 31 ਜਨਵਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਵਿੰਦਰ ਸਿੰਘ ਦੇ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਗੁਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਲਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਜਿਨ੍ਹਾਂ ਸਤਿਕਾਰਤ ਭਗਤਾਂ ਦੀ ਬਾਣੀ ਦਰਜ ਹੈ ਉਨ੍ਹਾਂ ਵਿਚੋਂ ਭਗਤ ਰਵਿਦਾਸ ਜੀ ਵੀ ਇੱਕ ਹਨ। ਉਨ੍ਹਾਂ ਕਿਹਾ ਕਿ ਰੱਬੀ ਰੰਗ ਵਿਚ ਰੰਗੇ ਭਗਤ ਰਵਿਦਾਸ ਜੀ ਨੇ ਆਪਣੀ ਬਾਣੀ ਅੰਦਰ ਜਿਥੇ ਪਰਮਾਤਮਾ ਦੇ ਨਾਮ ਸਿਮਰਨ ’ਤੇ ਜ਼ੋਰ ਦਿੱਤਾ ਹੈ, ਉਥੇ ਹੀ ਕਰਮਕਾਂਡਾਂ ਤੇ ਵਹਿਮਾ ਭਰਮਾ ਵਿਰੁੱਧ ਵੀ ਆਵਾਜ਼ ਉਠਾਈ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਮਾਨਵਤਾ ਲਈ ਰਾਹ ਦਸੇਰਾ ਹੈ ਜਿਸ ’ਤੇ ਚੱਲ ਕੇ ਅਸੀਂ ਜੀਵਨ ਸਵਾਰ ਸਕਦੇ ਹਾਂ। ਇਸ ਤੋਂ ਬਾਅਦ ਸਜਾਏ ਗਏ ਧਾਰਮਿਕ ਦੀਵਾਨ ਵਿਚ ਭਾਈ ਤਰਸੇਮ ਸਿੰਘ ਪ੍ਰਚਾਰਕ ਅਤੇ ਭਾਈ ਗੁਰਸ਼ਿੰੰਦਰ ਸਿੰਘ ਦੇ ਢਾਡੀ ਜਥੇ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਤੇ ਗੁਰ ਇਤਿਹਾਸ ਸਾਂਝਾ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਪ੍ਰਤਾਪ ਸਿੰਘ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਹਾਇਕ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ ਤੇ ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਐਡੀਸ਼ਨਲ ਮੈਨੇਜਰ ਸ. ਲਖਵਿੰਦਰ ਸਿੰਘ ਬੱਦੋਵਾਲ, ਸ. ਹਰਜਿੰਦਰ ਸਿੰਘ ਭੂਰਾਕੋਹਨਾ, ਸ. ਰਾਜਿੰਦਰ ਸਿੰਘ ਅਟਾਰੀ ਤੇ ਸ. ਸੁਖਬੀਰ ਸਿੰਘ, ਇੰਚਾਰਜ ਸ. ਪ੍ਰਮਿੰਦਰ ਸਿੰਘ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਗੁਰਮੀਤ ਸਿੰਘ, ਭਾਈ ਇਕਬਾਲ ਸਿੰਘ ਮੁੰਬਈ ਵਾਲੇ ਅਤੇ ਸੰਗਤਾਂ ਹਾਜ਼ਰ ਸਨ।