ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਵੀਰਵਾਰ, ੨੮ ਜੇਠ (ਸੰਮਤ ੫੫੮ ਨਾਨਕਸ਼ਾਹੀ) ੧੧ ਜੂਨ, ੨੦੨੬ (ਅੰਗ: ੬੩੨)

ਅੰਮ੍ਰਿਤਸਰ, 22 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ।  ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਰੂਰੀ ਮਾਮਲੇ `ਤੇ ਵਿਚਾਰ ਕਰਨ ਲਈ ਇਹ ਹੰਗਾਮੀ ਇਕੱਤਰਤਾ ਬੁਲਾਈ ਗਈ ਸੀ, ਪਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਨ ਹੁਣ ਇਹ ਇਕੱਤਰਤਾ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੂਚਨਾ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਭੇਜੀ ਜਾ ਰਹੀ ਹੈ।