ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਵੀਰਵਾਰ, ੨੮ ਜੇਠ (ਸੰਮਤ ੫੫੮ ਨਾਨਕਸ਼ਾਹੀ) ੧੧ ਜੂਨ, ੨੦੨੬ (ਅੰਗ: ੬੩੨)

ਅੰਮ੍ਰਿਤਸਰ, 6 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਤਾਨੀਆਂ ਵਿਚ ਹੋਈਆਂ ਸੰਸਦੀ ਚੋਣਾਂ ਦੌਰਾਨ ਜਿੱਤ ਹਾਸਲ ਕਰਨ ਵਾਲੇ ਸਿੱਖ ਅਤੇ ਪੰਜਾਬੀ ਸੰਸਦ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬੀਆਂ ਅਤੇ ਖ਼ਾਸ ਕਰਕੇ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਆਪਣੀ ਮਿਹਤਨ ਅਤੇ ਲਿਆਕਤ ਨਾਲ ਪੂਰੀ ਦੁਨੀਆਂ ਵਿਚ ਨਾਮਣਾ ਖੱਟਿਆ ਹੈ। ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿਚ ਸਿਆਸਤ ਅੰਦਰ ਵੀ ਸਿੱਖਾਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਬਰਤਾਨੀਆਂ ਦੀ ਧਰਤੀ ’ਤੇ ਸਿੱਖਾਂ ਅਤੇ ਪੰਜਾਬੀਆਂ ਨੇ ਜਿੱਤ ਦਰਜ ਕੀਤੀ ਹੈ। ਐਡਵੋਕੇਟ ਧਾਮੀ ਨੇ ਸਿੱਖਾਂ ਦੀ ਤਰੱਕੀ ਤੇ ਚੜ੍ਹਦੀ ਕਲਾ ਲਈ ਪਰਮਾਤਮਾ ਅੱਗੇ ਅਰਦਾਸ ਕਰਨ ਦੇ ਨਾਲ ਨਾਲ ਆਸ ਪ੍ਰਗਟਾਈ ਕਿ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੇ ਮਸਲਿਆਂ ਦੇ ਹੱਲ ਲਈ ਨਵੇਂ ਚੁਣੇ ਸੰਸਦ ਮੈਂਬਰ ਪਹਿਲ ਕਦਮੀ ਵਿਖਾਉਂਦੇ ਹੋਏ ਭਰਪੂਰ ਕੋਸ਼ਿਸ਼ਾਂ ਕਰਨਗੇ।