ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਵੀਰਵਾਰ, ੨੮ ਜੇਠ (ਸੰਮਤ ੫੫੮ ਨਾਨਕਸ਼ਾਹੀ) ੧੧ ਜੂਨ, ੨੦੨੬ (ਅੰਗ: ੬੩੨)

ਅੰਮ੍ਰਿਤਸਰ, 30 ਜਨਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੈਂਬਰ ਬੀਬੀ ਮਨਜੀਤ ਕੌਰ ਚੜੇਵਾਨ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਬੀ ਮਨਜੀਤ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਕਾਰਜ ਕੀਤੇ। ਉਨ੍ਹਾ ਦਾ ਅਕਾਲ ਚਲਾਣਾ ਪਰਿਵਾਰ ਤੇ ਸਨੇਹੀਆਂ ਲਈ ਵੱਡਾ ਘਾਟਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੀਬੀ ਮਨਜੀਤ ਕੌਰ ਚੜੇਵਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਬੀਬੀ ਮਨਜੀਤ ਕੌਰ ਦੇ ਚਲਾਣੇ ’ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।