ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਵੀਰਵਾਰ, ੨੮ ਜੇਠ (ਸੰਮਤ ੫੫੮ ਨਾਨਕਸ਼ਾਹੀ) ੧੧ ਜੂਨ, ੨੦੨੬ (ਅੰਗ: ੬੩੨)

ਅੰਮ੍ਰਿਤਸਰ, 2 ਅਕਤੂਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸਤਪਾਲ ਸਿੰਘ ਦਾਨਿਸ਼ ਦੀ ਪਤਨੀ ਸ੍ਰੀਮਤੀ ਮਧੂ ਬਾਲਾ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਾਨਿਸ਼ ਪਰਿਵਾਰ ਦੇ ਵਡੇਰਿਆਂ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਿਕਾਸੀ ਸੇਵਾ ਵਿਚ ਅਹਿਮ ਯੋਗਦਾਨ ਰਿਹਾ ਹੈ। ਇਹ ਪਰਿਵਾਰ ਸਿੱਖ ਵਿਰਾਸਤ ਦੀ ਸਾਂਭ-ਸੰਭਾਲ ਨਾਲ ਜੁੜਿਆ ਰਿਹਾ ਹੈ। ਐਡਵੋਕੇਟ ਧਾਮੀ ਨੇ ਸ. ਸਤਪਾਲ ਸਿੰਘ ਦਾਨਿਸ਼ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਸ. ਪ੍ਰਤਾਪ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਵੀ ਸ. ਸਤਪਾਲ ਸਿੰਘ ਦਾਨਿਸ਼ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।