ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਵੀਰਵਾਰ, ੨੮ ਜੇਠ (ਸੰਮਤ ੫੫੮ ਨਾਨਕਸ਼ਾਹੀ) ੧੧ ਜੂਨ, ੨੦੨੬ (ਅੰਗ: ੬੩੨)

ਅੰਮ੍ਰਿਤਸਰ, 22 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਉਨ੍ਹਾ ਸੰਗਤਾਂ ਨਾਲ ਭਗਤ ਕਬੀਰ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾ ਸੰਗਤ ਨੂੰ ਭਗਤ ਕਬੀਰ ਜੀ ਵੱਲੋਂ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਦਿਆਂ ਅਕਾਲ ਪੁਰਖ ਦੀ ਭਗਤੀ ਕਰਨ ਦੇ ਦਿਖਾਏ ਰਾਹ ’ਤੇ ਚੱਲਣ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦਿਆ ਭਗਤ ਜੀ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਅਮਰੀਕ ਸਿੰਘ ਵਿਛੋਆ, ਸ. ਗੁਰਨਾਮ ਸਿੰਘ ਜੱਸਲ, ਬਾਬਾ ਟੇਕ ਸਿੰਘ ਧੰਨੋਲਾ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ ਹਰਭਜਨ ਸਿੰਘ ਵਕਤਾ, ਸਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਮੇਜਰ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਨਰਿੰਦਰ ਸਿੰਘ, ਸ. ਜਗਤਾਰ ਸਿੰਘ, ਸ. ਗੁਰਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ।