ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਵੀਰਵਾਰ, ੨੮ ਜੇਠ (ਸੰਮਤ ੫੫੮ ਨਾਨਕਸ਼ਾਹੀ) ੧੧ ਜੂਨ, ੨੦੨੬ (ਅੰਗ: ੬੩੨)

ਅੰਮ੍ਰਿਤਸਰ, 5 ਫ਼ਰਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਜੀ ਦੀ ਮਾਤਾ ਬੀਬੀ ਬਲਬੀਰ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਾਂ ਦਾ ਰਿਸ਼ਤਾ ਅਮੁੱਲ ਹੈ ਅਤੇ ਮਾਂ ਦਾ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਲਈ ਵੱਡਾ ਘਾਟਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਪਿੰਦਰਪਾਲ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾਂ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਵੀ ਬੀਬੀ ਬਲਬੀਰ ਕੌਰ ਦੇ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।