ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਵੀਰਵਾਰ, ੨੮ ਜੇਠ (ਸੰਮਤ ੫੫੮ ਨਾਨਕਸ਼ਾਹੀ) ੧੧ ਜੂਨ, ੨੦੨੬ (ਅੰਗ: ੬੩੨)

 

ਅੰਮ੍ਰਿਤਸਰ, 23 ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਹਮਲੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਅਣਮਨੁੱਖੀ ਤੇ ਕਰੂਰ ਕਾਰੇ ਨੇ ਸਮਾਜਿਕ ਕਦਰਾਂ ਕੀਮਤਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਮਾਨਵੀ ਸਰੋਕਾਰ ਅਜਿਹਾ ਨਹੀਂ ਸਿਖਾਉਂਦੇ, ਸਗੋਂ ਸਾਰਿਆਂ ਨੂੰ ਭਾਈਚਾਰੇ ਤੇ ਸਦਭਾਵਨਾ ਦਾ ਰਾਹ ਦਿਖਾਉਂਦੇ ਹਨ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਕਿ ਹਮਲੇ ਦੌਰਾਨ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।