ਅੰਮ੍ਰਿਤਸਰ, 11 ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਤਰਸੇਮ ਸਿੰਘ ਰੱਤੀਆ ਦੇ ਧਰਮ ਸੁਪੱਤਨੀ ਬੀਬੀ ਸੁਰਜੀਤ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਐਡਵੋਕੇਟ ਧਾਮੀ ਨੇ ਸ. ਤਰਸੇਮ ਸਿੰਘ ਰੱਤੀਆ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਬੀਬੀ ਸੁਰਜੀਤ ਕੌਰ ਦਾ ਅਕਾਲ ਚਲਾਣਾ ਪਰਿਵਾਰ ਅਤੇ ਰਿਸ਼ਤੇਦਾਰਾਂ ਲਈ ਵੱਡਾ ਘਾਟਾ ਹੈ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਿਸ਼ ਕਰਨ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਰਨਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਬੀਬੀ ਸੁਰਜੀਤ ਕੌਰ ਦੇ ਅਕਾਲ ਚਲਾਣੇ ’ਤੇ ਸ. ਤਰਸੇਮ ਸਿੰਘ ਰੱਤੀਆ ਨਾਲ ਸੰਵੇਦਨਾ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਵਿਛੜੀ ਰੂਹ ਨਮਿਤ ਅਰਦਾਸ ਕੀਤੀ।