ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਵੀਰਵਾਰ, ੨੮ ਜੇਠ (ਸੰਮਤ ੫੫੮ ਨਾਨਕਸ਼ਾਹੀ) ੧੧ ਜੂਨ, ੨੦੨੬ (ਅੰਗ: ੬੩੨)

ਅੰਮ੍ਰਿਤਸਰ, 28 ਫ਼ਰਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ ਸ. ਬਲਦੇਵ ਸਿੰਘ ਸੁਪਰਵਾਈਜ਼ਰ, ਸ. ਕੁਲਵੰਤ ਸਿੰਘ ਸੀਸੀ, ਭਾਈ ਬਲਜੀਤ ਸਿੰਘ ਸਹਾਇਕ ਕਵੀਸ਼ਰ ਤੇ ਸੇਵਾਦਾਰ ਸ. ਗੁਰਵਿੰਦਰ ਸਿੰਘ ਮੂਦਲ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸੇਵਾਮੁਕਤ ਹੋਏ ਮੁਲਾਜ਼ਮਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ। ਉਨ੍ਹਾਂ ਸੇਵਾਮੁਕਤ ਮੁਲਾਜ਼ਮਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕਰਦਿਆਂ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ ਦੀ ਆਸ ਪ੍ਰਗਟਾਈ।
ਇਸ ਮੌਕੇ ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਸੁਖਬੀਰ ਸਿੰਘ, ਸਾਬਕਾ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਅਜ਼ਾਦਦੀਪ ਸਿੰਘ, ਸ. ਦਵਿੰਦਰ ਸਿੰਘ ਖੁਸ਼ੀਪੁਰ, ਸ. ਬਹਾਲ ਸਿੰਘ, ਸ. ਜੋਗੇਸ਼ਵਰ ਸਿੰਘ, ਸ. ਰਾਜਪਾਲ ਸਿੰਘ, ਸ. ਬਗੀਚਾ ਸਿੰਘ, ਸ. ਹਰਜਿੰਦਰ ਸਿੰਘ, ਸ. ਅਵਤਾਰ ਸਿੰਘ, ਸ. ਗੁਰਮੇਜ ਸਿੰਘ, ਸ. ਤਰਸੇਮ ਸਿੰਘ, ਸ. ਗੁਰਪ੍ਰੀਤ ਸਿੰਘ ਰੋਡੇ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਪ੍ਰਚਾਰਕ-ਕਮ-ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ, ਸ/ਸੁਪ੍ਰਿੰਟੈਂਡੈਂਟ ਸ. ਗੁਰਪ੍ਰੀਤ ਸਿੰਘ ਤੇ ਸ. ਪ੍ਰਭਜੋਤ ਸਿੰਘ ਅਤੇ ਸੇਵਾਮੁਕਤ ਹੋਏ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।