ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਵੀਰਵਾਰ, ੨੮ ਜੇਠ (ਸੰਮਤ ੫੫੮ ਨਾਨਕਸ਼ਾਹੀ) ੧੧ ਜੂਨ, ੨੦੨੬ (ਅੰਗ: ੬੩੨)

ਅੰਮ੍ਰਿਤਸਰ, 27 ਫਰਵਰੀ-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਵਿਦਵਾਨ ਭਾਈ ਹਰਸਿਮਰਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਹਰਸਿਮਰਨ ਸਿੰਘ ਨੇ ਸਿੱਖੀ ਪ੍ਰਚਾਰ ਲਈ ਸ਼ਲਾਘਾਯੋਗ ਕਾਰਜ ਕੀਤੇ ਹਨ। ਉਨ੍ਹਾਂ ਵੱਲੋਂ ਜਿਥੇ ਵਿਦਿਆਰਥੀਆਂ ਨੂੰ ਗੁਰਮਤਿ ਦੀ ਸਿੱਖਿਆ ਦਿੱਤੀ ਗਈ, ਉਥੇ ਹੀ ਆਪਣੀਆਂ ਲਿਖਤਾਂ ਰਾਹੀਂ ਵੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਭਾਈ ਹਰਸਿਮਰਨ ਸਿੰਘ ਦਾ ਅਕਾਲ ਚਲਾਣਾ ਪਰਿਵਾਰ ਅਤੇ ਸਿੱਖ ਸਮਾਜ ਲਈ ਵੱਡਾ ਘਾਟਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਹਰਸਿਮਰਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਉਹ ਵਿਛੜੀ ਰੂਹ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।