ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਵੀਰਵਾਰ, ੨੮ ਜੇਠ (ਸੰਮਤ ੫੫੮ ਨਾਨਕਸ਼ਾਹੀ) ੧੧ ਜੂਨ, ੨੦੨੬ (ਅੰਗ: ੬੩੨)


ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਚੇਨਈ ਤਾਮਿਲਨਾਡੂ ਤੋਂ ਬੰਗਲੌਰ ਕਰਨਾਟਕਾ ਲਈ ਰਵਾਨਾ

ਅੰਮ੍ਰਿਤਸਰ, 28 ਸਤੰਬਰ-
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਨਾਨਕ ਦਰਬਾਰ ਚੇਨਈ ਤਾਮਿਲਨਾਡੂ ਤੋਂ ਆਪਣੇ ਅਗਲੇ ਪੜਾਅ ਬੰਗਲੌਰ ਕਰਨਾਟਕਾ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕਥਾ ਵਿਚਾਰਾਂ ਕਰਦਿਆਂ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਬਾਣੀ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ ਅਤੇ ਸ਼ਤਾਬਦੀ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਲਈ ਪ੍ਰੇਰਿਆ।
ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜਰ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦਿੱਤੇ।
ਰਸਤੇ ਵਿਚ ਨਗਰ ਕੀਰਤਨ ਦਾ ਵੱਖ-ਵੱਖ ਧਰਮਾਂ ਦੇ ਲੋਕਾਂ ਵੱਲੋਂ ਵੱਡੀ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।  ਰਸਤੇ ਵਿਚ ਵੈਲੋਰ ਤਾਮਿਲਨਾਡੂ ਵਿਖੇ ਸ. ਪ੍ਰਿਤਪਾਲ ਸਿੰਘ ਭਾਟੀਆ ਅਤੇ ਪਰਿਵਾਰ ਵੱਲੋਂ ਸੰਗਤਾਂ ਲਈ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਸ. ਬਲਦੇਵ ਸਿੰਘ ਕਲਿਆਣ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਇੰਚਾਰਜ ਸ. ਗੁਰਮੇਜ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਹਰਵਿੰਦਰ ਸਿੰਘ ਵੇਰਕਾ, ਸ. ਰਾਮ ਸਿੰਘ ਮੁੰਬਈ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਪ੍ਰਬੰਧਕ ਸ. ਅੰਮ੍ਰਿਤਪਾਲ ਸਿੰਘ, ਸ. ਮਨਜੀਤ ਸਿੰਘ ਸਾਹਨੀ, ਸ. ਜਸਬੀਰ ਸਿੰਘ ਭਸੀਨ, ਸ. ਨਰਿੰਦਰਬੀਰ ਸਿੰਘ, ਸ. ਓਂਕਾਰ ਸਿੰਘ, ਸ. ਗੁਰਪ੍ਰਤਾਪ ਆਨੰਦ, ਸ. ਪਰਮਜੀਤ ਸਿੰਘ, ਸ. ਕੁਲਵਿੰਦਰ ਸਿੰਘ, ਸ. ਮਨਮੀਤ ਸਿੰਘ ਚੱਡਾ, ਸ. ਇੰਦਰਜੀਤ ਸਿੰਘ, ਸ. ਗੁਰਪ੍ਰੀਤ ਸਿੰਘ ਕਲਸੀ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।