ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਵੀਰਵਾਰ, ੨੮ ਜੇਠ (ਸੰਮਤ ੫੫੮ ਨਾਨਕਸ਼ਾਹੀ) ੧੧ ਜੂਨ, ੨੦੨੬ (ਅੰਗ: ੬੩੨)

ਅੰਮ੍ਰਿਤਸਰ, 27 ਫ਼ਰਵਰੀ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਟੀਵੀਐਸ ਕੰਪਨੀ ਵੱਲੋਂ ਚਾਰ ਦੋ ਵਾਹੀਆ ਵਾਹਨ ਭੇਟ ਕੀਤੇ ਗਏ। ਇਸ ਵਿਚ 1 ਅਪਾਚੇ ਆਰਟੀਐਕਸ ਮੋਟਰਸਾਈਕਲ, 1 ਟੀਵੀਐਸ ਜੂਪੀਟਰ, 1 ਟੀਵੀਐਸ ਐਨ ਟੋਰਕ ਅਤੇ 1 ਬੈਟਰੀ ਵਾਲੀ ਆਰਬਿਟ ਸਕੂਟੀ ਸ਼ਾਮਲ ਹੈ। ਇਨ੍ਹਾਂ ਵਾਹਨਾਂ ਦੀਆਂ ਚਾਬੀਆਂ ਟੀਵੀਐਸ ਕੰਪਨੀ ਦੇ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੂੰ ਸੌਂਪੀਆਂ ਗਈਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿਥੇ ਸ਼ਰਧਾਲੂਆਂ ਵੱਲੋਂ ਵੱਖ-ਵੱਖ ਸੇਵਾਵਾਂ ਵਿਚ ਹਿੱਸਾ ਪਾਇਆ ਜਾਂਦਾ ਹੈ, ਉਥੇ ਹੀ ਬਹੁਤ ਸਾਰੀਆਂ ਕੰਪਨੀਆਂ ਵੀ ਆਪਣੇ ਨਵੇਂ ਵਹੀਕਲ ਭੇਟ ਕਰਕੇ ਸ਼ਰਧਾ ਪ੍ਰਗਟਾਉਂਦੀਆਂ ਹਨ। ਇਸੇ ਤਹਿਤ ਹੀ ਅੱਜ ਟੀਵੀਐਸ ਕੰਪਨੀ ਵੱਲੋਂ ਚਾਰ ਦੋ ਪਹੀਆ ਵਾਹਨ ਭੇਟਾ ਕਰਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਟੀਵੀਐਸ ਕੰਪਨੀ ਅਤੇ ਅੰਮ੍ਰਿਤਸਰ ਵਿਚਲੇ ਵਿਕਰੇਤਾ ਨਾਵਲਟੀ ਟੀਵੀਐਸ, ਪ੍ਰਭਾਵ ਟੀਵੀਐਸ ਅਤੇ ਬਾਲਾ ਜੀ ਟੀਵੀਐਸ ਵੱਲੋਂ ਪੁੱਜੇ ਸ. ਲਵਤੇਜ ਸਿੰਘ ਸਚਦੇਵਾ, ਸ੍ਰੀ ਵਿਮਲ ਸੁੰਬਲੀ, ਸ੍ਰੀ ਸ਼ਿਵ ਸਵਰੂਪ ਜੌਹਰੀ, ਸ੍ਰੀ ਵਿਕਾਸ ਸਿੱਕਾ ਅਤੇ ਸ੍ਰੀ ਅਯੂਸ ਜੈਨ ਤੇ ਹੋਰ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਰਾਜਿੰਦਰ ਸਿੰਘ ਰੂਬੀ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ ਵੀ ਮੌਜੂਦ ਸਨ।