ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਵੀਰਵਾਰ, ੨੮ ਜੇਠ (ਸੰਮਤ ੫੫੮ ਨਾਨਕਸ਼ਾਹੀ) ੧੧ ਜੂਨ, ੨੦੨੬ (ਅੰਗ: ੬੩੨)

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਨਮਾਨਿਤ

ਸ੍ਰੀ ਅੰਮ੍ਰਿਤਸਰ, 4 ਜਨਵਰੀ- ਭਾਰਤ ਦੇ ਗ੍ਰਹਿ ਮੰਤਰਾਲੇ ਦੇ ਐਫਸੀਆਰਏ ਵਿਭਾਗ ਦੇ ਜੋਇੰਟ ਡਾਇਰੈਕਟਰ ਸ੍ਰੀ ਸੋਰਭ ਬਾਂਸਲ, ਡਿਪਟੀ ਡਾਇਰੈਕਟਰ ਸ੍ਰੀ ਆਯੂਸ਼ ਬਾਂਸਲ, ਆਈਸੀਏਆਈ ਦੇ ਪ੍ਰਧਾਨ ਸੀਏ ਸ. ਚਰਨਜੋਤ ਸਿੰਘ ਅਤੇ ਸੀਏ ਸ੍ਰੀ ਰਵੀ ਮਿਗਲਾਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਏ ਸ੍ਰੀ ਪ੍ਰਦੀਪ ਗੋਇਲ ਅਤੇ ਐਡਵੋਕੇਟ ਦੀਪਿਕਾ ਪ੍ਰਦੀਪ ਗੋਇਲ ਨੇ ਐਫਸੀਆਰਏ ਦੇ ਅਧਿਕਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਲੋਈ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੀਏ ਇਸਪ੍ਰੀਤ ਸਿੰਘ ਨੱਢਾ ਸਮੇਤ ਹੋਰ ਮੌਜੂਦ ਸਨ।