ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਵੀਰਵਾਰ, ੨੮ ਜੇਠ (ਸੰਮਤ ੫੫੮ ਨਾਨਕਸ਼ਾਹੀ) ੧੧ ਜੂਨ, ੨੦੨੬ (ਅੰਗ: ੬੩੨)

ਅੰਮ੍ਰਿਤਸਰ, 12 ਜਨਵਰੀ- ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਦੇ ਭਰਾ ਸ. ਜਸਬੀਰ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਅਧਿਕਾਰੀਆਂ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਸ. ਜਸਬੀਰ ਸਿੰਘ ਜੋ ਕਿ ਅੱਜ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਮ ਸੰਸਕਾਰ ਇਥੇ ਚਾਟੀਵਿੰਡ ਗੇਟ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਅੰਤਮ ਸੰਸਕਾਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਪੁਜੀ ਸਾਹਿਬ ਦਾ ਪਾਠ ਕੀਤਾ ਅਤੇ ਸ਼੍ਰੋਮਣੀ ਕਮੇਟੀ ਸਮੇਤ ਵੱਖ-ਵੱਖ ਸੰਸਥਾਵਾਂ ਵੱਲੋਂ ਦੁਸ਼ਾਲੇ ਭੇਟ ਕਰਕੇ ਸ਼ਰਧਾਜਲੀ ਦਿੱਤੀ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਜਸਬੀਰ ਸਿੰਘ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਸ. ਸਤਬੀਰ ਸਿੰਘ ਧਾਮੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਅੰਤਮ ਸੰਸਕਾਰ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸ. ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਲਬੀਰ ਸਿੰਘ ਘੁੰਨਸ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਗੁਰਚਰਨ ਸਿੰਘ ਕੁਹਾਲਾ, ਸ. ਕੁਲਦੀਪ ਸਿੰਘ ਰੋਡੇ, ਸ. ਮਨਜੀਤ ਸਿੰਘ ਬਾਠ, ਡਾ. ਏਪੀ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ਼੍ਰੋੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਡਾ. ਪੰਕਜ, ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਰਘਬੀਰ ਸਿੰਘ ਰਾਜਾਸਾਂਸੀ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜਗਜੀਤ ਸਿੰਘ ਜੱਗੀ, ਸ. ਹਰਿੰਦਰਪਾਲ ਸਿੰਘ, ਸ. ਸੰਤੋਖ ਸਿੰਘ, ਸ. ਅੰਗਰੇਜ਼ ਸਿੰਘ, ਸ. ਬਲਵੰਤ ਸਿੰਘ ਪੱਟੀ, ਸ. ਤਰਵਿੰਦਰ ਸਿੰਘ, ਸ. ਕੁਲਜੀਤ ਸਿੰਘ ‘ਸਿੰਘ ਬ੍ਰਦਰਜ਼’ ਸਮੇਤ ਪਰਿਵਾਰਕ ਮੈਂਬਰ ਮੌਜੂਦ ਸਨ।