ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਵੀਰਵਾਰ, ੨੮ ਜੇਠ (ਸੰਮਤ ੫੫੮ ਨਾਨਕਸ਼ਾਹੀ) ੧੧ ਜੂਨ, ੨੦੨੬ (ਅੰਗ: ੬੩੨)

1-12-2015-1ਅੰਮ੍ਰਿਤਸਰ 1 ਦਸੰਬਰ (      ) ਸ. ਨਰਿੰਜਨ ਸਿੰਘ ਸੇਵਾਦਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਸ. ਸਤਿੰਦਰ ਸਿੰਘ ਨਿਜੀ ਸਹਾਇਕ ਨੇ ਸ. ਨਰਿੰਜਨ ਸਿੰਘ ਨੂੰ ਸੇਵਾ-ਮੁਕਤ ਹੋਣ ਸਮੇਂ ਸਿਰੋਪਾਓ, ਸ੍ਰੀ ਸਾਹਿਬ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਉਨ੍ਹਾਂ ਕਿਹਾ ਕਿ ਸ. ਨਰਿੰਜਨ ਸਿੰਘ ਸੇਵਾਦਾਰ ੪੦ ਸਾਲ ਗੁਰੂ ਘਰ ਦੀ ਸੇਵਾ ਕਰਨ ਉਪਰੰਤ ਸੇਵਾ-ਮੁਕਤ ਹੋਏ ਹਨ ਤੇ ਇਨ੍ਹਾਂ ਆਪਣੇ ਜਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਕਿ ਸਤਿਗੁਰੂ ਇਨ੍ਹਾਂ ਨੂੰ ਚੜ੍ਹਦੀ ਕਲਾ ‘ਚ ਰੱਖਣ ਤੇ ਤੰਦਰੁਸਤੀ ਬਖ਼ਸ਼ਣ।
ਇਸ ਮੌਕੇ ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਸਤਿੰਦਰ ਸਿੰਘ ਕੋਹਲੀ ਚਾਰਟਰਡ ਅਕਾਊਟੈਂਟ, ਸ. ਪੁਨੀਤ ਸਿੰਘ ਸੁਪਰਵਾਈਜ਼ਰ ਅਕਾਊਂਟ, ਸ. ਗਗਨਦੀਪ ਸਿੰਘ ਤੇ ਸ. ਅਮਰਜੀਤ ਸਿੰਘ ਆਦਿ ਹਾਜ਼ਰ ਸਨ।