ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਵੀਰਵਾਰ, ੨੮ ਜੇਠ (ਸੰਮਤ ੫੫੮ ਨਾਨਕਸ਼ਾਹੀ) ੧੧ ਜੂਨ, ੨੦੨੬ (ਅੰਗ: ੬੩੨)

picਅੰਮ੍ਰਿਤਸਰ 30 ਨਵੰਬਰ (      )  ਸ. ਸਤਨਾਮ ਸਿੰਘ ਕਲਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਕਿਹਾ ਕਿ ਸ. ਸਤਨਾਮ ਸਿੰਘ ਕਲਰਕ ੧੮ ਸਾਲ ਗੁਰੂ ਘਰ ਦੀ ਸੇਵਾ ਕਰਨ ਉਪਰੰਤ ਅੱਜ ਸੇਵਾ-ਮੁਕਤ ਹੋਏ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਆਪਣੇ ਜਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਕਿ ਸਤਿਗੁਰੂ ਇਨ੍ਹਾਂ ਨੂੰ ਚੜ੍ਹਦੀ ਕਲਾ ‘ਚ ਰੱਖਣ, ਤੰਦਰੁਸਤੀ ਬਖ਼ਸ਼ਣ ਤੇ ਇਸੇ ਤਰ੍ਹਾਂ ਇਹ ਗੁਰੂ ਪੰਥ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੇ ਰਹਿਣ।

ਸ. ਸਤਨਾਮ ਸਿੰਘ ਨੂੰ ਸ. ਹਰਚਰਨ ਸਿੰਘ ਮੁੱਖ ਸਕੱਤਰ ਤੇ ਸ. ਬਿਜੈ ਸਿੰਘ ਵਧੀਕ ਸਕੱਤਰ ਨੇ ਸੇਵਾ-ਮੁਕਤ ਹੋਣ ਸਮੇਂ ਸਿਰੋਪਾਓ, ਸ੍ਰੀ ਸਾਹਿਬ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਤਸਵੀਰ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਸੁਖਦੀਪ ਸਿੰਘ ਤੇ ਸ. ਸ਼ਾਹਬਾਜ਼ ਸਿੰਘ ਸੁਪਰਵਾਈਜ਼ਰ ਆਦਿ ਹਾਜ਼ਰ ਸਨ।