ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਵੀਰਵਾਰ, ੨੮ ਜੇਠ (ਸੰਮਤ ੫੫੮ ਨਾਨਕਸ਼ਾਹੀ) ੧੧ ਜੂਨ, ੨੦੨੬ (ਅੰਗ: ੬੩੨)


ਅੰਮ੍ਰਿਤਸਰ, 10 ਮਾਰਚ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 17 ਮਾਰਚ 2025 ਨੂੰ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਸੈਕਟਰ 5 ’ਚ ਉਪ ਦਫ਼ਤਰ ਵਿਖੇ ਦੁਪਹਿਰ 12 ਵਜੇ ਹੋਵੇਗੀ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਇਕੱਤਰਤਾ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਮਾਮਲੇ ਵਿਚਾਰੇ ਜਾਣਗੇ। ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ।