ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ […]

ਅੰਮ੍ਰਿਤਸਰ, 16 ਜੂਨ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ ਹੋਵੇਗੀ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ’ਚ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ 20 ਜੂਨ 2026 ਨੂੰ ਦੁਪਹਿਰ 12 ਵਜੇ ਬੁਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਕੱਤਰਤਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰ ਸਾਹਿਬਾਨ ਨੂੰ ਪੱਤਰ ਭੇਜ ਦਿੱਤੇ ਗਏ ਹਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਵਿਭਾਗ, ਸ਼੍ਰੋਮਣੀ ਕਮੇਟੀ,
ਸੰਪਰਕ: 81461-01114